ਜਲੰਧਰ 'ਚ ਦਲਿਤ ਭਾਈਚਾਰੇ ਵੱਲੋਂ ਨੈਸ਼ਨਲ ਹਾਈਵੇਅ ਜਾਮ - ਕਾਨੂੰਨਾਂ ਵਿੱਚ ਸੋਧਾਂ ਕਰਕੇ ਸੰਵਿਧਾਨ ਦੀ ਉਲੰਘਣਾ
ਜਲੰਧਰ: ਕਿਸਾਨਾਂ ਵੱਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਨੂੰ ਦਲਿਤ ਭਾਈਚਾਰੇ ਵੱਲੋਂ ਵੀ ਸਮਰਥਨ ਦਿੱਤਾ ਗਿਆ। ਇਸ ਮੌਕੇ ਆਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਵੱਲੋਂ ਲੁਧਿਆਣਾ-ਜਲੰਧਰ ਹਾਈਵੇਅ ਜਾਮ ਕੀਤਾ ਗਿਆ। ਭੀਮ ਆਰਮੀ ਦੇ ਆਗੂ ਰਾਜੀਵ ਕੁਮਾਰ ਨੇ ਕਿਹਾ ਕਿ ਸਿਰਫ਼ ਕਿਸਾਨ ਹੀ ਨਹੀਂ ਸਗੋਂ ਸਮਾਜ ਵਿੱਚ ਗ਼ਰੀਬ ਦੱਬੇ-ਕੁਚਲੇ ਅਤੇ ਦਲਿਤ ਭਾਈਚਾਰੇ ਦੇ ਹੱਕਾਂ ਨੂੰ ਵੀ ਕੇਂਦਰ ਸਰਕਾਰ ਵੱਲੋਂ ਵੱਡੀ ਢਾਅ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰਾ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਉਨ੍ਹਾਂ ਕਿਹਾ ਇਸਤੋਂ ਇਲਾਵਾ ਲਗਾਤਾਰ ਐਨਆਰਸੀ ਅਤੇ ਸੀਏਏ ਦੇ ਮਾਧਿਅਮ ਰਾਹੀਂ ਵੀ ਸਰਕਾਰ ਕਾਨੂੰਨਾਂ ਵਿੱਚ ਸੋਧਾਂ ਕਰਕੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ।