'ਆਪ' ਉਮੀਦਵਾਰ ਮਨਜਿੰਦਰ ਲਾਲਪੁਰਾ ਦਾ ਜਬਰਦਸਤ ਵਿਰੋਧ - Punjab Assembly Elections
ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਹਨ। ਤਰਨਤਾਰਨ ਦੇ ਵਿਧਾਨਸਭਾ ਹਲਕਾ ਖਡੂਰ ਸਾਹਿਬ 'ਚ 'ਆਪ' ਵੱਲੋਂ ਮਨਜਿੰਦਰ ਸਿੰਘ ਲਾਲਪੁਰਾ (AAP candidate Manjinder Lalpura) ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਮਨਜਿੰਦਰ ਲਾਲਪੁਰਾ ਦਾ ਹਲਕੇ ਦੇ ਦਲਿਤ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸਦੇ ਚੱਲਦੇ ਹੀ, ਦਲਿਤ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਮਨਜਿੰਦਰ ਲਾਲਪੁਰਾ ਤੇ ਕੇਜਰੀਵਾਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਦਾਗ਼ੀ ਉਮੀਦਵਾਰ ਨੂੰ ਖਡੂਰ ਸਾਹਿਬ ਹਲਕੇ ਤੋਂ ਟਿਕਟ ਦਿੱਤੀ ਗਈ ਹੈ ਜਿਸ ਦਾ ਉਹ ਵਿਰੋਧ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਲਾਲਪੁਰਾ ਦੀ ਉਮੀਦਵਾਰੀ ਰੱਦ ਨਾ ਕੀਤੀ, ਤਾਂ 'ਆਪ' ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।