ਆਟਾ ਦਾਲ ਸਕੀਮ ਤਹਿਤ ਰਾਸ਼ਨ ਨਾ ਮਿਲਣ 'ਤੇ ਦਲਿਤ ਭਾਈਚਾਰੇ ਕੀਤਾ ਰੋਸ ਪ੍ਰਦਰਸ਼ਨ
ਤਰਨ ਤਾਰਨ: ਪੱਟੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦਲਿਤ ਭਾਈਚਾਰੇ ਦੇ ਲੋਕਾਂ ਦੇ ਆਟਾ ਦਾਲ ਸਕੀਮ ਕਾਰਡ ਕੱਟੇ ਜਾਣ ਉੱਤੇ ਲਾਭਪਾਤਰੀਆਂ ਨੇ ਬਹੁਜਨ ਸਮਾਜ ਪਾਰਟੀ ਪੱਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਟਾ ਦਾਲ ਸਕੀਮ ਦੇ ਰਾਸ਼ਨ ਲਈ ਜ਼ਲੀਲ ਕੀਤਾ ਜਾ ਰਿਹਾ ਹੈ ਉਹ ਲੰਮੀਆਂ ਲੰਮੀਆਂ ਕਤਾਰਾਂ ਵਿੱਚ ਰਾਸ਼ਨ ਲੈਣ ਪੁੱਜਦੇ ਹਨ ਪਰ ਵਾਰੀ ਆਉਣ ਉੱਤੇ ਡੀਪੂ ਹੋਲਡਰ ਵੱਲੋਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਤੁਹਾਡਾ ਕਾਰਡ ਕੱਟਿਆ ਹੋਇਆ ਹੈ ਜਾਂ ਆਨਲਾਈਨ ਨਹੀਂ ਹੋਇਆ। ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੀ ਅਫ਼ਸਰ ਸਿਫਾਲੀ ਚੋਪੜਾ ਨੇ ਕਿਹਾ ਉਨ੍ਹਾਂ ਨੇ ਡੀਐਫਐੱਸਓ ਨੂੰ ਹਰੀਕੇ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਹਿਸਾਬ ਕਾਰਵਾਈ ਕੀਤੀ ਜਾਵੇਗੀ।