ਦਲਿਤ ਸਮਾਜ ਨੇ ਧੂਮਧਾਮ ਨਾਲ ਮਨਾਇਆ ਬਾਬਾ ਸਾਹਿਬ ਦਾ ਜਨਮ ਦਿਨ - ਦਲਿਤ ਸਮਾਜ ਵੱਲੋਂ ਬਰਨਾਲਾ 'ਚ ਧੂਮਧਾਮ ਨਾਲ ਮਨਾਇਆ ਗਿਆ ਬਾਬਾ ਸਾਹਿਬ ਦਾ ਜਨਮ ਦਿਹਾੜਾ
ਬਰਨਾਲਾ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਦਲਿਤ ਸਮਾਜ ਵੱਲੋਂ ਧੂਮਧਾਮ ਨਾਲ ਮਨਾਇਆ ਗਿਆ। ਦਲਿਤ ਸਮਾਜ ਦੇ ਲੋਕਾਂ ਨੇ ਬਾਬਾ ਸਾਹਿਬ ਦਾ ਜਨਮਦਿਨ ਮਨਾਉਂਦੇ ਹੋਏ ਪੂਰੇ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਅਤੇ ਬਰਨਾਲਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਬਣੇ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲ ਮਾਲਾ ਚੜ੍ਹਾ ਕੇ ਜਨਮ ਦਿਨ ਦੀ ਖ਼ੁਸ਼ੀ ਮਨਾਈ।