SC ਸਕਾਲਰਸ਼ਿਪ ਘੋਟਾਲਾ ਮਾਮਲਾ: ਵਿਜੇ ਸਾਂਪਲਾ ਨੇ ਸੀਬੀਆਈ ਜਾਂਚ ਦੀ ਕੀਤੀ ਮੰਗ
ਜਲੰਧਰ: ਦਲਿਤ ਸਕਾਲਰਸ਼ਿਪ ਘੋਟਾਲਾ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਾਂਗਰਸ ਸਰਕਾਰ ਵਿਰੁੱਧ ਜਮ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਹ ਸਾਰਾ ਪੈਸਾ ਕੇਂਦਰ ਸਰਕਾਰ ਦਾ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਲਈ ਵਿਦਿਆਰਥੀ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਹੋਏ ਨਜ਼ਰ ਆ ਰਹੇ ਹਨ। ਸਾਂਪਲਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦਾ ਹੱਕ ਯਾਨੀ ਕਿ ਸਕਾਲਰਸ਼ਿਪ ਅਜੇ ਤੱਕ ਨਹੀਂ ਦਿੱਤੀ ਹੈ।