ਚੰਗਾਲੀਵਾਲਾ ਤਸ਼ੱਦਦ ਮਾਮਲਾ: ਪੀੜਤ ਪਰਿਵਾਰ ਦੇ ਹੱਕ ਵਿੱਚ ਨਿੱਤਰੀਆਂ ਵੱਖ-ਵੱਖ ਜਥੇਬੰਦੀਆਂ - ਚੰਗਾਲੀਵਾਲਾ ਤਸ਼ੱਦਦ ਮਾਮਲਾ
ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿੱਚ ਦਲਿਤ ਨੌਜਵਾਨ ਜਗਮੇਲ ਸਿੰਘ ਨਾਲ ਕੁੱਟਮਾਰ ਕਰਕੇ ਕਤਲ ਕਰ ਦੇਣ ਦਾ ਮਾਮਲਾ ਗੰਭੀਰ ਹੋ ਗਿਆ ਹੈ। ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਉਨ੍ਹਾਂ ਲਈ ਖੜ੍ਹੇ ਹੋ ਗਏ ਹਨ ਅਤੇ ਧਰਨੇ ਉੱਤੇ ਬੈਠੇ ਹਨ। ਸਾਰੀਆਂ ਜਥੇਬੰਦੀਆਂ ਜਗਮੇਲ ਸਿੰਘ ਦੇ ਮੁਲਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।