ਜਗਮੇਲ ਕਤਲ ਮਾਮਲਾ, ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ - sangrur news in punjabi
ਪਿੰਡ ਚੰਗਾਲੀਵਾਲਾ ਵਿੱਚ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਭੱਖਦਾ ਜਾ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਧਰਨਾਕਾਰੀਆਂ ਨੂੰ ਆਪਣਾ ਸਮਰਥਣ ਦੇ ਰਹੇ ਹਨ। ਇਸ ਦੌਰਾਨ ਦਿੜ੍ਹਬਾ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਭੁਟਾਲ ਨੇ ਕਿਹਾ ਕਿ ਸਰਕਾਰ ਜਦੋਂ ਤੱਕ ਲਿਖਿਤ 'ਚ ਕੋਈ ਫ਼ੈਸਲਾ ਨਹੀਂ ਲੈਂਦੀ ਉਸ ਵੇਲੇ ਤੱਕ ਉਨ੍ਹਾਂ ਦਾ ਸਰਕਾਰ ਵਿਰੁੱਧ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਜ਼ਰੂਰ ਮਿਲੇਗਾ।