ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਦੀ ਉਮੀਦ: ਦਲਜੀਤ ਚੀਮਾ - ਦਿੱਲੀ ਵਿਧਾਨ ਸਭਾ ਚੋਣਾਂ
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆ ਲਈ ਵੋਟਾਂ ਦੀ ਗਿਣਤੀ ਪ੍ਰਕੀਰਿਆ ਸ਼ੁਰੂ ਹੋ ਚੁੱਕੀ ਹੈ। ਇਸ ਉੱਤੇ ਵੱਖ-ਵੱਖ ਸਿਆਸੀ ਆਗੂਆਂ ਨੇ ਆਪਣੀ ਪ੍ਰਤੀਕੀਰਿਆ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਉੱਤੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਹੀ ਜਿੱਤੇਗੀ। ਐਗਜ਼ਿਟ ਪੋਲ ਬਾਰੇ ਬੋਲਦੇ ਹੋਏ ਦਲਜੀਤ ਚੀਮਾ ਨੇ ਕਿਹਾ ਕਿ ਅਕਸਰ ਹੀ ਐਗਜ਼ਿਟ ਪੋਲ ਦੇ ਨਤੀਜੇ ਗਲਤ ਸਾਬਿਤ ਹੁੰਦੇ ਹਨ, ਇਨ੍ਹਾਂ ਨੂੰ ਪੂਰੀ ਤਰ੍ਹਾਂ ਸਹੀ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਅਜੇ ਤਾਂ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਨਤੀਜੀਆਂ ਲਈ ਉਹ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।