ਕੇਂਦਰ ਨੂੰ ਕਿਸਾਨਾਂ ਨਾਲ ਹਮਦਰਦੀ ਨਹੀਂ: ਚੀਮਾ - Ffarm act 2020
ਚੰਡੀਗੜ੍ਹ: ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ 'ਚ ਕੋਈ ਮੰਤਰੀ ਅਤੇ ਪ੍ਰਧਾਨ ਮੰਤਰੀ ਦਫ਼ਤਰ ਦਾ ਕੋਈ ਨੁਮਾਇੰਦਾ ਸ਼ਾਮਲ ਨਾ ਹੋਣ 'ਤੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕੇਂਦਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦਾ ਮੁੱਦਾ ਸੰਜੀਦਗੀ ਨਾਲ ਲੈਣਾ ਚਾਹੀਦਾ ਸੀ ਤੇ ਖੇਤੀ ਕਾਨੂੰਨਾਂ 'ਤੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਪਣਾ ਸੰਘਰਸ਼ ਤੇਜ਼ ਕਰਦੇ ਹਨ ਅਤੇ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਕੇਂਦਰ ਅਤੇ ਸੂਬਾ ਸਰਕਾਰ ਹੋਵੇਗੀ।