ਦਲਜੀਤ ਚੀਮਾ ਨੇ ਆਪਣੀ ਮਜ਼ਬੂਤੀ ਲਈ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀ ਬਲੀ ਦਿੱਤੀ:ਢਿੱਲੋਂ - ਅਨੰਦਪੁਰ ਸਾਹਿਬ
ਰੂਪਨਗਰ: ਆਪਣੇ ਪੈਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਚੀਮਾ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੇ ਇਲਾਕੇ ਦੇ ਲੋਕਾਂ ਦੀ ਬਲੀ ਦੇ ਦਿੱਤੀ। ਇਹ ਗੱਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਆਖੀ। ਉਨ੍ਹਾਂ ਦਾ ਕਹਿਣਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਕਿਸੇ ਦੇ ਸਹਾਰੇ ਦੀ ਲੋੜ ਹੈ, ਜਿਸ ਕਾਰਨ ਉਨ੍ਹਾਂ ਹੁਣ ਬਸਪਾ ਨਾਲ ਗੱਠਜੋੜ ਕੀਤਾ ਹੈ। ਢਿੱਲੋਂ ਦਾ ਕਹਿਣਾ ਕਿ ਅਕਾਲੀ ਦਲ ਪਹਿਲਾਂ ਹੀ ਇਨ੍ਹਾਂ ਵੀਹ ਸੀਟਾਂ 'ਤੇ ਆਪਣੀ ਹਾਰ ਮੰਨ ਚੁੱਕਿਆ ਹੈ।