ਹਰਿਆਣਾ ਸਰਕਾਰ ਵੀ ਕਰੇ ਬੀਜ ਘੁਟਾਲੇ ਦੀ ਜਾਂਚ: ਦਲਜੀਤ ਚੀਮਾ - daljit cheema meets khattar
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਝੋਨੇ ਦੇ ਬੀਜ ਘੁਟਾਲੇ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ, ਉੱਥੇ ਹੀ ਉਨ੍ਹਾਂ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ। ਵੀਰਵਾਰ ਨੂੰ ਅਕਾਲੀ ਆਗੂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਨਾਮਜ਼ਦ ਕਰਨਾਲ ਸੀਡ ਸਟੋਰ ਦੇ ਸਬੰਧ ਹਰਿਆਣਾ ਨਾਲ ਵੀ ਹਨ ਇਸ ਲਈ ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਜੋ ਹਰਿਆਣਾ ਦੇ ਕਿਸਾਨਾਂ ਨਾਲ ਠੱਗੀ ਹੋਈ ਹੈ, ਉਸ ਮਾਮਲੇ ਦੀ ਵੀ ਪੂਰੀ ਜਾਂਚ ਹੋਣੀ ਚਾਹੀਦੀ ਹੈ।