ਗਾਇਕ ਸਰਦੂਲ ਸਿਕੰਦਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਦਲਜੀਤ ਸਿੰਘ ਚੀਮਾ - ਗਾਇਕ ਸਰਦੂਲ ਸਿਕੰਦਰ ਦੀ ਅੰਤਮ ਯਾਤਰਾ
ਸ੍ਰੀ ਫ਼ਤਿਹਗੜ੍ਹ ਸਾਹਿਬ:ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਕੈਬਿਨੇਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਦਲਜੀਤ ਸਿੰਘ ਚੀਮਾਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਮਹਰੂਮ ਗਾਇਕ ਸਰਦੂਲ ਸਿਕੰਦਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ, ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੁੱਜੇ। ਉਨ੍ਹਾਂ ਗਾਇਕ ਦੇ ਅੰਤਮ ਦਰਸ਼ਨ ਕੀਤੇ ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਅੰਟਤਰਾਸ਼ਟਰੀ ਲੋਕ ਗਾਇਕ ਸਰਦੂਲ ਸਿੰਕਦਰ ਦੇ ਦੇਹਾਂਤ ਨਾਲ ਮਹਿਜ਼ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਰਦੂਲ ਸਿਕੰਦਰ ਗਾਇਕੀ ਦੇ ਖੇਤਰ ਤੇ ਸਰੋਤਿਆਂ ਦੇ ਮਨਾਂ 'ਚ ਆਪਣੀ ਅਮਿੱਟ ਛਾਪ ਛੱਡ ਗਏ ਹਨ। ਇਸ ਦੇ ਲਈ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਗੀਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।