13 ਏਕੜ ਖੇਤ ਨੂੰ ਲੱਗੀ ਭਿਆਨਕ ਅੱਗ - 13 ਏਕੜ ਖੇਤ ਨੂੰ ਅੱਗ
ਜ਼ਿਲ੍ਹਾ ਦੇ ਪਿੰਡ ਜੱਸੋਵਾਲ ਵਿਖੇ ਕਿਸਾਨਾਂ ਦੀ ਫਸਲ ਨੂੰ ਭਿਆਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ 13 ਏਕੜ ਖੇਤ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਸਬੰਧ ’ਚ ਖੇਤ ਦੇ ਮਾਲਕ ਦਾ ਕਹਿਣਾ ਸੀ ਕਿ ਇੱਕ ਛੋਟੀ ਜਿਹੀ ਅੱਗ ਨੇ ਭਿਆਨਕ ਰੂਪ ਲੈ ਲਿਆ ਜਿਸ ਕਾਰਨ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ। ਜਿਸ ਕਾਰਨ ਖੇਤ ਦੇ ਮਾਲਕ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।