ਲੁਧਿਆਣਾ ਦੀ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ - ਅਚਾਨਕ ਭਿਆਨਕ ਅੱਗ ਲੱਗ ਗਈ
ਸ਼ਹਿਰ ਦੇ ਇਸਲਾਮਗੰਜ ਇਲਾਕੇ ਵਿੱਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋ ਸ਼ੂ ਮਟੀਰੀਅਲ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇਨ੍ਹੀ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ ਦੁਕਾਨ ’ਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਦੁਕਾਨ ਅੰਦਰ ਕਾਫੀ ਸਾਮਾਨ ਪਿਆ ਸੀ ਜੋ ਸੜ ਕੇ ਸੁਆਹ ਹੋ ਗਿਆ ਹੈ। ਗਣੀਮਤ ਇਹ ਰਹੀ ਕਿ ਇਸ ਅੱਗ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।