ਦਰਬਾਰਾ ਗੁਰੂ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ - ਕਾਂਗਰਸ ਪਾਰਟੀ ਵਿੱਚ ਸ਼ਾਮਲ
ਬਰਨਾਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਹਲਕਾ ਭਦੌੜ 'ਚ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਾਸਮ ਖਾਸ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਉਹਨਾਂ ਦੀ ਚੋਣ ਮੁਹਿੰਮ ਨੂੰ ਬਹੁਤ ਬਲ ਮਿਲਿਆ ਹੈ, ਕਿਉਂਕਿ ਅੱਜ ਉਹਨਾਂ ਦਾ ਸਾਥ ਦੇਣ ਆਮ ਆਦਮੀ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਵੀ ਆਏ ਹਨ। ਉਥੇ ਸਰਦਾਰ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਨਾਲ ਕਾਂਗਰਸ ਵਿਚ ਸ਼ਾਮਲ ਹੋਏ ਹਨ।