ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ - chetna march in fatehgarh sahib
ਫ਼ਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਮੰਡੀ ਗੋਬਿੰਦਗੜ੍ਹ ਦੇ ਗੁਰਦੁਆਰਾ ਸੰਗਤਸਰ ਸਾਹਿਬ ਤੋਂ ਵੱਡੀ ਗਿਣਤੀ ਲੋਕਾਂ ਵੱਲੋਂ ਦਸਤਾਰ ਚੇਤਨਾ ਮਾਰਚ ਸ਼ੁਰੂ ਕੀਤਾ ਗਿਆ ਹੈ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇਗਾ। ਪ੍ਰਬੰਧਕਾਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਹ ਚੇਤਨਾ ਮਾਰਚ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਦਸਤਾਰ ਬਾਰੇ ਜਾਗਰੂਕ ਕਰਨ ਲਈ ਕੀਤਾ ਗਿਆ ਹੈ ਤਾਂ ਜੋ ਸਿੱਖ ਨੌਜਵਾਨ ਪਤਿਤਪੁਣਾ ਛੱਡ ਕੇ ਕੇਸ ਰੱਖ ਕੇ ਦਸਤਾਰ ਸਜਾਉਣ ਵੱਲ ਪ੍ਰੇਰਿਤ ਹੋਣ।