ਪਿਆਰ ਵਿੱਚ ਅੰਨ੍ਹੀ ਹੋਈ ਧੀ ਨੇ ਪਿਓ ਦਾ ਕਰਵਾਇਆ ਕਤਲ - ਪਿੰਡ ਵਲਟੋਹਾ
ਤਰਨ ਤਾਰਨ: ਬੀਤੇ ਦਿਨੀਂ ਤਰਨ ਤਾਰਨ ਦੇ ਪਿੰਡ ਵਲਟੋਹਾ ਵਿਖੇ ਘਰ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹੱਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਵਲਟੋਹਾ ਦੀ ਪੁਲਿਸ ਨੇ ਇਸ ਮਾਮਲੇ ਦੀ ਗੁੱਥੀ ਸੁਲਝਾਅ ਲਈ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਕੁੜੀ ਦੇ ਕਿਸੇ ਮੁੰਡੇ ਨਾਲ ਨਜਾਇਜ਼ ਸਬੰਧ ਸੀ, ਜਿਸ ਕਾਰਨ ਉਸ ਨੇ ਆਪਣੇ ਹੀ ਪਿਤਾ ਦਾ ਕਤਲ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਮੁਲਜ਼ਮਾਂ ਨੂੰ ਕਾਬੂ 'ਚ ਕਰ ਲਿਆ ਗਿਆ ਹੈ ਤੇ ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।