ਸ਼੍ਰੋਮਣੀ ਅਕਾਲੀ ਦਲ ਦੇ ਦਵਿੰਦਰ ਸਿੰਘ ਬਣੇ ਮਿਲਕ ਪਲਾਂਟ, ਪਟਿਆਲਾ ਦੇ ਵਾਈਸ ਚੇਅਰਮੈਨ - ਨਿਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ
ਫਤਿਹਗੜ੍ਹ ਸਾਹਿਬ: ਦੀ ਮਿਲਕ ਪਲਾਂਟ ਪਟਿਆਲਾ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਡੇਰਾ ਮੀਰਾ ਮੀਰ ਦੇ ਦਵਿੰਦਰ ਸਿੰਘ ਵਾਈਸ ਚੇਅਰਮੈਨ ਬਣੇ। ਫਤਿਹਗੜ੍ਹ ਸਾਹਿਬ ਪਹੁੰਚਣ ’ਤੇ ਵਾਈਸ ਚੇਅਰਮੈਨ ਦਵਿੰਦਰ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ ਅਤੇ ਨਗਰ ਨਿਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਦਵਿੰਦਰ ਸਿੰਘ ਪਿੰਡ ਡੇਰਾ ਮੀਰਾ ਮੀਰ ਦੇ ਡਾਇਰੈਕਟਰ ਬਣਨ ਉਪਰੰਤ ਹੋਈ ਸਟੇਟ ਲੈਵਲ ਦੀ ਚੋਣ ਵਿੱਚ ਵਾਈਸ ਚੇਅਰਮੈਨ ਬਣੇ ਹਨ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ।