ਫ਼ਰੀਦਕੋਟ ਡੀਸੀ ਨੇ ਕੋਰੋਨਾ ਸਬੰਧੀ ਅਫ਼ਵਾਹਾਂ ਤੋਂ ਬਚਣ ਲਈ ਕਿਹਾ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ
ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਮੋਗਾ ਕੁਮਾਰ ਸੌਰਭ ਰਾਜ ਨੇ ਦੋਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਅਪੀਲ ਕੀਤੀ। ਉਨ੍ਹਾਂ ਨੇ ਆਪਣੇ ਸ਼ੋਸਲ ਮੀਡੀਆ 'ਤੇ ਵੀਡੀਓ ਸਾਂਝੀ ਕਰ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹਿਰ ਅੰਦਰ ਦੁਕਾਨਾਂ ਬੰਦ ਕਰਨ ਦੀ ਫੈਲੀ ਅਫ਼ਵਾਹ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਅਤੇ ਕਿਹਾ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ।