ਲੁਧਿਆਣਾ 'ਚ ਫੈਕਟਰੀ ਸ਼ੁਰੂ ਕਰਨ ਨਾਲ 30 ਹਜ਼ਾਰ ਲੇਬਰ ਨੂੰ ਮੁੜ ਮਿਲਿਆ ਰੁਜ਼ਗਾਰ: ਡੀਸੀ - ਲੁਧਿਆਣਾ 'ਚ ਕੋਰੋਨਾ ਮਰੀਜ਼
ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਲੁਧਿਆਣਾ 'ਚ ਹੁਣ ਤੱਕ 1196 ਲੋਕਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ 'ਚੋਂ 1136 ਦੀ ਰਿਪੋਰਟ ਆ ਚੁੱਕੀ ਹੈ। ਲੁਧਿਆਣਾ 'ਚ ਕੁੱਲ 19 ਕੋਰੋਨਾ ਦੇ ਮਰੀਜ਼ ਹਨ, ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਚੁੱਕੀ ਹੈ ਤੇ 4 ਲੋਕ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਇਸ ਕਰਕੇ ਹੁਣ ਲੁਧਿਆਣਾ 'ਚ 10 ਕੋਰੋਨਾ ਦੇ ਪੌਜ਼ੀਟਿਵ ਮਾਮਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫੈਕਟਰੀਆਂ ਖੋਲ੍ਹਣ ਦੇ ਫ਼ੈਸਲੇ ਨਾਲ ਸ਼ਰਤਾਂ ਪੂਰੀਆਂ ਕਰਨ ਵਾਲੀਆਂ ਫੈਕਟਰੀਆਂ 'ਚ ਹੁਣ ਤੱਕ 30 ਹਜ਼ਾਰ ਲੇਬਰ ਨੂੰ ਮੁੜ ਤੋਂ ਰੁਜ਼ਗਾਰ ਮਿਲ ਚੁੱਕਾ ਹੈ। ਉਨ੍ਹਾਂ ਲੇਬਰ ਨੂੰ ਅਪੀਲ ਕੀਤੀ ਕਿ ਆਪਣਾ ਜ਼ਿਲ੍ਹਾ ਛੱਡ ਕੇ ਨਾ ਜਾਣ ਕਿਉਂਕਿ ਪੰਜਾਬ ਦੇ ਸਾਰੇ ਜ਼ਿਲ੍ਹੇ ਅਤੇ ਸੂਬਿਆਂ ਦੇ ਬਾਰਡਰ ਪੂਰੀ ਤਰ੍ਹਾਂ ਸੀਲ ਹਨ।