ਡੀਸੀ ਦਫ਼ਤਰ ਯੂਨੀਅਨ ਵਰਕਰਾਂ ਵੱਲੋਂ ਸੂਬਾ ਸਰਕਾਰ ਵਿਰੁੱਧ ਹੜਤਾਲ ਜਾਰੀ - Ferozpur
ਪੰਜਾਬ ਭਰ ਵਿੱਚ ਡੀਸੀ ਦਫ਼ਤਰ ਯੂਨੀਅਨ ਵਰਕਰਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਹੈ। ਇਸ ਦੇ ਚਲਦੇ ਫਿਰੋਜ਼ਪੁਰ ਦੇ ਡੀਸੀ ਦਫ਼ਤਰ ਯੂਨੀਅਨ ਵਰਕਰਾਂ ਵੱਲੋਂ ਵੀ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਵਰਕਰਾਂ ਵੱਲੋਂ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵਰਕਰਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਾਅਦਾ ਖਿਲਾਫ਼ੀ ਕੀਤੀ ਗਈ ਹੈ। ਸਰਕਾਰ ਮੰਗਾਂ ਤਾਂ ਮੰਨ ਲੈਂਦੀ ਹੈ ਪਰ ਉਸ ਨੂੰ ਪੂਰਾ ਨਹੀਂ ਕਰਦੀ। ਹੜਤਾਲੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕੀਤੇ ਜਾਣ 'ਤੇ ਸੰਘਰਸ਼ ਤੇਜ਼ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਇਸ ਦੌਰਾਨ ਸਰਕਾਰੀ ਅਦਾਰੀਆਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।