ਪਟਿਆਲਾ ਸ਼ਹਿਰ 'ਚ ਲੰਗਰ ਵੰਡਣ 'ਤੇ ਪਾਬੰਦੀ: ਡੀਸੀ - ਕੋਰੋਨਾ ਵਾਇਰਸ
ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਪਟਿਆਲਾ ਸ਼ਹਿਰ ਵਿੱਚੋਂ ਕੋਰੋਨਾ ਵਾਇਰਸ ਦਾ ਇਕ ਹੋਰ ਪੌਜ਼ੀਟਿਵ ਕੇਸ ਮਿਲਣ ਕਾਰਨ ਤੁਰੰਤ ਪ੍ਰਭਾਵ ਤੋਂ ਪਟਿਆਲਾ ਸ਼ਹਿਰ ਵਿੱਚ ਲੰਗਰ ਵੰਡਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਰੈਡ ਕਰਾਸ ਨੂੰ ਹੀ ਇਹ ਕੰਮ ਕਰਨ ਦੀ ਆਗਿਆ ਹੋਵੇਗੀ। ਸਿਵਲ ਸਰਜਨ ਨੂੰ ਪਟਿਆਲਾ ਦੀ ਮਿਊਂਸੀਪਲ ਹੱਦ ਵਿੱਚ ਰਹਿੰਦੇ ਸਾਰੇ ਲੋਕਾਂ ਦੀ ਸਕਰੀਨਿੰਗ ਕਰਨ ਦੇ ਆਦੇਸ਼ ਦਿੱਤੇ ਹਨ।