ਜਲੰਧਰ ਵਿਖੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਸਪੈਸ਼ਲ ਬੱਚਿਆਂ ਨਾਲ ਮਨਾਈ ਲੋਹੜੀ - ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ
ਦੇਸ਼ ਭਰ 'ਚ ਸੋਮਵਾਰ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਜਲੰਧਰ ਵਿਖੇ ਰੈਡ ਕ੍ਰਾਸ ਵਲੋਂ ਚਲਾਏ ਜਾ ਰਹੇ ਸਪੈਸ਼ਲ ਬੱਚਿਆਂ ਦੇ ਸਕੂਲ 'ਚ ਲੋਹੜੀ ਦਾ ਤਿਊਹਾਰ ਮਨਾਇਆ ਗਿਆ। ਇਸ ਮੌਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸਕੂਲ ਵਿੱਚ ਪਹੁੰਚ ਕੇ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ।