ਨਸ਼ਾ ਛਡਾਓ ਕੇਂਦਰ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਦੀ ਦਿੱਤੀ ਚੇਤਾਵਨੀ - ਨਸ਼ਾ ਛਡਾਓ ਕੇਂਦਰ
ਸ੍ਰੀ ਫ਼ਤਿਹਗੜ੍ਹ ਸਾਹਿਬ: ਨਸ਼ਾ ਛਡਾਓ ਕੇਂਦਰ ਤੇ ਮੁੜ ਵਸੇਬਾ ਯੂਨੀਅਨ ਪੰਜਾਬ ਦੇ ਮੁਲਾਜਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਥੋਂ ਦੇ ਡਰੱਗ ਡੀ-ਅਡਿਕਸ਼ਨ ਤੇ ਰੀਹੈਬਲੀਟੇਸ਼ਨ ਯੂਨੀਅਨ ਦੇ ਮੁਲਾਜ਼ਮਾ ਨਸ਼ਾ ਛਡਾਓ ਕੇਂਦਰ, ਓ.ਓ.ਏ.ਟੀ ਕਲੀਨਿਕਾਂ ਸਣੇ ਆਈਸੋਲੇਸ਼ਨ ਵਾਰਡਾਂ 'ਚ ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਦੌਰਾਨ ਸੇਵਾਵਾਂ ਦੇ ਰਹੇ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਉਹ ਕਈ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉੱਚ ਅਧਿਕਾਰੀਆਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਇਸ ਲਈ ਉਨ੍ਹਾਂ ਵੱਲੋਂ 3 ਮਈ ਤੋਂ ਬਾਅਦ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ।