ਕੂਲ ਰੋਡ 'ਤੇ ਮਿਲੀ ਵਿਅਕਤੀ ਦੀ ਲਾਸ਼, ਇਲਾਕੇ 'ਚ ਸਹਿਮ ਦਾ ਮਾਹੌਲ - crime news
ਜਲੰਧਰ: ਸਥਾਨਕ ਕੂਲ ਰੋਡ ਦੇ ਬਾਹਰ ਬਣੇ ਬੈਠਣ ਵਾਲੀ ਥਾਂ 'ਤੇ ਇੱਕ ਖੂਨ ਨਾਲ ਲਥਪਥ ਲਾਸ਼ ਮਿਲੀ ਹੈ ਜਿਸ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਹੈ। ਪੁਲਿਸ ਨੂੰ ਜਦੋਂ ਇਸ ਬਾਰੇ ਜਾਣਕਾਰੀ ਮਿਲੀ ਤਾਂ ਮੌਕੇ 'ਤੇ ਪੁੱਜ ਕੇ ਉਨ੍ਹਾਂ ਨੇ ਜਾਂਚ ਪੜਤਾਲ ਕੀਤੀ ਤੇ ਲਾਸ਼ ਨੂੰ ਕਾਬੂ 'ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੁੰਦ ਵੇਲੇ ਕਿਸੇ ਅਣਪਛਾਤੇ ਵਿਅਕਤੀ ਨੇ ਢਿੱਡ 'ਤੇ ਵਾਰ ਕੀਤਾ ਤੇ ਜਿਸ ਨਾਲ ਇਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।