ਜਲੰਧਰ: ਪਠਾਨਕੋਟ ਚੌਕ ਨੇੜੇ ਲਾਸ਼ ਮਿਲਣ ਨਾਲ ਫੈਲੀ ਸਨਸਨੀ - crime news
ਜਲੰਧਰ: ਪਠਾਨਕੋਟ ਚੌਕ ਦੇ ਨੇੜੇ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫ਼ੈਲ ਗਈ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਉਮਰ ਤਕਰੀਬਨ 50-55 ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੀ ਮੌਤ 3-4 ਦਿਨ ਪਹਿਲਾ ਹੋਈ ਸੀ। ਹਾਲੇ ਤੱਕ ਮ੍ਰਿਤਕ ਦੀ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।