ਦੁਬਈ 'ਚ ਹਾਰਟ ਅਟੈਕ ਨਾਲ ਮਰੇ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਅੰਮ੍ਰਿਤਸਰ - ਦੁਬਈ 'ਚ ਪੰਜਾਬੀ ਨੌਜਵਾਨ ਦੀ ਮੌਤ
ਤਰਨ ਤਾਰਨ ਤੋਂ ਦੁਬਈ ਗਏ 23 ਸਾਲਾ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ ਹੋ ਜਾਣ ਤੋਂ ਬਾਅਦ ਸ਼ੁਕਰਵਾਰ ਨੂੰ ਮ੍ਰਿਤਕ ਦੀ ਦੇਹ ਭਾਰਤ ਲਿਆਂਦੀ ਗਈ। ਸਰਬਤ ਦਾ ਭਲਾ ਟਰੱਸਟ ਵੱਲੋਂ ਮ੍ਰਿਤਕ ਦੀ ਦੇਹ ਨੂੰ ਉਸ ਦੇ ਘਰ ਪਹੁੰਚਾਉਣ 'ਚ ਮਦਦ ਕੀਤੀ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਸੀਂ ਸਰਬਤ ਦਾ ਭਲਾ ਟਰੱਸਟ ਦੇ ਬੜੇ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਦੇ ਸਾਡੇ ਬੇਟੇ ਦੀ ਮ੍ਰਿਤਕ ਦੇਹ ਨੂੰ ਵਾਪਿਸ ਆਪਣੇ ਵਤਨ ਪਹੁੰਚਾਇਆ ਹੈ।