ਦੋ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਲਾਤ ’ਚ ਮਿਲੀ ਲਾਸ਼
ਅਬੋਹਰ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ ਪਿੰਡ ਢੀਂਗਾ ਵਾਲੀ ਵਿੱਚ ਟੇਲਾਂ ਕੋਲੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਸੱਤਿਅਮ ਨਵੀਂ ਆਬਾਦੀ ਗਲੀ ਨੰਬਰ 13 ਦਾ ਰਹਿਣ ਵਾਲਾ ਸੀ ਜੋ ਕਿ ਘਰ ਤੋਂ ਦੋ ਦਿਨਾਂ ਤੋਂ ਲਾਪਤਾ ਸੀ। ਜਿਸਦੀ ਹੁਣ ਲਾਸ਼ ਮਿਲੀ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਮੋਰਚਰੀ ਘਰ ’ਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।