10 ਸਾਲਾਂ ਬੱਚੇ ਦੀ ਡੁੱਬਣ ਕਾਰਨ ਮੌਤ - 10 ਸਾਲਾਂ ਬੱਚੇ ਦੀ ਡੁੱਬਣ ਕਾਰਨ ਮੌਤ
ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਛੀਨਾ ਬਿਧੀ ਚੰਦ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ 12 ਸਾਲਾਂ ਦੇ ਮੁੰਡੇ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ (death) ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਰਮਨ ਸਿੰਘ ਵਜੋਂ ਹੋਈ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਤੰਗ ਉਡਾ ਰਿਹਾ ਸੀ, ਪਰ ਉਹ ਖੇਤ ‘ਚ ਪੁੱਟੇ ਇੱਕ 15 ਫੁੱਟ ਟੋਏ ਵਿੱਚ ਡੁੱਬ ਗਿਆ। ਜਿਸ ਕਰਕੇ ਜਰਮਨ ਸਿੰਘ ਦੀ ਮੌਤ (death) ਹੋ ਗਈ। ਹਾਲਾਂਕਿ ਮੌਕੇ ‘ਤੇ ਲੋਕਾਂ ਵੱਲੋਂ ਜਰਮਨ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਸਫ਼ਲ ਨਾ ਹੋ ਸਕੇ।