ਸੜਕ ਹਾਦਸੇ ਚ ਸ਼ਖ਼ਸ ਦੀ ਮੌਤ, ਪੀੜਤ ਪਰਿਵਾਰ ਦੇ ਪੁਲਿਸ 'ਤੇ ਗੰਭੀਰ ਇਲਜ਼ਾਮ - ਐਕਟਿਵਾ ਸਵਾਰ ਦੀ ਮੌਤ
ਹੁਸ਼ਿਆਰਪੁਰ:ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਐਕਟਿਵਾ ਤੇ ਗੱਡੀ ਦੀ ਭਿਆਨਕ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਐਕਟਿਵਾ ਸਵਾਰ ਦੀ ਮੌਤ ਹੋ ਗਈ।ਇਸ ਹਾਦਸੇ ਨੂੰ ਲੈਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਗੱਡੀ ਸਵਾਰ ਨਸ਼ੇ ਦੀ ਹਾਲਤ ਵਿੱਚ ਸੀ। ਜਿਸ ਕਰਕੇ ਉਨ੍ਹਾਂ ਐਕਟਿਵਾ ਵਿੱਚ ਗੱਡੀ ਮਾਰੀ ਹੈ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦੀ ਜਾਨ ਚਲੀ ਗਈ।ਇਸਦੇ ਨਾਲ ਹੀ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਰੋਡ ਜਾਮ ਕਰਦੇ ਹੋਏ ਪੁਲਿਸ ਖਿਲਾਫ਼ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਰਿਸ਼ਵਤ ਲੈਕੇ ਜਾਣ ਬੁੱਝ ਕੇ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ।ਓਧਰ ਪੁਲਿਸ ਨੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸ ਕੇ ਮਾਮਲੇ ਵਿੱਚ ਸਹੀ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ।