ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ - Canada
ਫਰੀਦਕੋਟ: ਕਰੀਬ ਢਾਈ ਸਾਲ ਪਹਿਲਾਂ ਕਨੇਡਾ ਗਏ ਨੌਜਵਾਨ ਜਸਵਿੰਦਰ ਸਿੰਘ ਦੀ ਬੀਤੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਨੂੰ ਮ੍ਰਿਤਕ ਜਸਵਿੰਦਰ ਸਿੰਘ ਦਾ ਮੂੰਹ ਦੇਖਣਾਂ ਵੀ ਨਸੀਬ ਨਹੀਂ ਹੋਇਆ। ਜ਼ਿਕਰਯੋਗ ਹੈ, ਕਿ ਕੋਰੋਨਾ ਮਹਾਮਾਰੀ ਕਾਰਨ ਕੈਨੇਡਾ ਤੋਂ ਭਾਰਤ ਲਈ ਸਿੱਧਿਆ ਹਵਾਈ ਉਡਾਨਾਂ ਬੰਦ ਹਨ। ਜਿਸ ਕਰਕੇ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣਾ ਬਹੁਤ ਮੁਸ਼ਕਿਲ ਹੈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ, ਕਿ ਉਹ ਜਸਵਿੰਦਰ ਸਿੰਘ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਤਾਂ ਨਹੀਂ ਹੋ ਸਕਿਆ, ਪਰ ਉਸ ਦੀਆਂ ਅਸਥੀਆ ਨੂੰ ਜ਼ਰੂਰ ਭਾਰਤ ਲਿਆਉਦਾ ਜਾਵੇ।