ਨਸ਼ੇ ਦੀ ਓਵਰਡੋਜ ਨਾਲ ਇੱਕ ਹੋਰ ਨੌਜਵਾਨ ਦੀ ਮੌਤ - ਵਿਅਕਤੀ ਨਸ਼ੇ ਦੀ ਤਸਕਰੀ ਵੀ ਕਰਦਾ
ਫਰੀਦਕੋਟ: ਫਰੀਦਕੋਟ ਦੇ ਪਿੰਡ ਜਲਾਲੇਆਨਾ ਦੇ 25 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ । ਮ੍ਰਿਤਕ ਦੀ ਪਹਿਚਾਣ ਅਮਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਲੋਂ ਪਿੰਡ ਦੇ ਹੀ ਇੱਕ ਵਿਅਕਤੀ ਨਸ਼ਾ ਦੇ ਕੇ ਮਾਰਨ ਦੇ ਇਲਜ਼ਾਮ ਲਗਾਏ ਹਨ। ਪਰਿਵਾਰ ਦਾ ਕਹਿਣਾ ਕਿ ਉਹ ਵਿਅਕਤੀ ਨਸ਼ੇ ਦੀ ਤਸਕਰੀ ਵੀ ਕਰਦਾ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਤਾਰ ਸੰਧਵਾ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਰਕਾਰਾਂ ਦੀ ਮਾੜੀ ਨੀਤੀ ਕਾਰਨ ਨਸ਼ਾ ਆਪਣੇ ਪੈਰ ਪਸਾਰ ਰਿਹਾ ਹੈ।