ਝਗੜੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ - ਨੌਜਵਾਨ ਦੀ ਮੌਤ
ਸ੍ਰੀ ਮੁਕਤਸਰ ਸਾਹਿਬ: ਪਿੰਡ ਮਹਿਰਾਜ ਵਾਲਾ ਵਿਖੇ ਕੁਝ ਦਿਨ ਪਹਿਲਾਂ ਲੜਾਈ (Fight) ਹੋਈ ਸੀ ਅਤੇ ਇਸ ਝਗੜੇ ਦੌਰਾਨ ਨੌਜਵਾਨ ਗੁਰਮੀਤ ਸਿੰਘ ਜ਼ਖ਼ਮੀ ਹੋ ਗਿਆ ਸੀ। ਜਿਸ ਦਾ ਇਲਾਜ ਚੱਲ ਰਿਹਾ ਸੀ ਅਤੇ ਉਕਤ ਨੌਜਵਾਨ ਦੀ ਬੀਤੀ ਰਾਤ ਮੌਤ ਹੋ ਗਈ।ਪੁਲਿਸ ਵੱਲੋਂ ਧਾਰਾ 304 ਅਤੇ 34ਬੀ ਐਕਟ ਅਧੀਨ ਮਾਮਲਾ ਦਰਜ ਕਰ ਗ੍ਰਿਫ਼ਤਾਰੀ (Arrest) ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਪਰਿਵਾਰ (Family) ਦਾ ਕਹਿਣਾ ਹੈ ਕਿ ਪੁਲਿਸ ਨੇ ਕੋਈ ਮਾਮਲਾ ਦਰਜ ਨਹੀਂ ਕੀਤਾ ਹੈ।ਜਦੋਂ ਕਿ ਨੌਜਵਾਨ ਦਾ ਕਤਲ ਹੋਇਆ ਹੈ।