ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ - ਬਠਿੰਡਾ
ਬਠਿੰਡਾ: ਜ਼ਿਲ੍ਹੇ ਦੀ ਪੁਰਾਣੀ ਤਹਿਸੀਲ ਵਿੱਚ ਇਕ ਨੌਜਵਾਨ ਜੋ ਕਿ ਆਪਣੀ ਬਾਂਹ ਵਿੱਚ ਟੀਕਾ ਲਗਾ ਰਿਹਾ ਸੀ ਜੋ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਜਿਸ ਨੂੰ ਸਹਾਰਾ ਜਨਸੇਵਾ ਦੇ ਵਰਕਰਾਂ ਵੱਲੋਂ ਸਰਕਾਰੀ ਹਾਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਹਾਰਾ ਜਨਸੇਵਾ ਦੇ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਪੁਰਾਣੀ ਤਹਿਸੀਲ ਵਿੱਚ ਪਿਆ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਨੌਜਵਾਨ ਦੀ ਬਾਂਹ ਵਿੱਚ ਇੰਜੈਕਸਨ ਲੱਗਿਆ ਹੋਇਆ ਸੀ। ਜਿਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦੇ ਦਿੱਤਾ।