ਨੌਜਵਾਨ ਦੀ ਮੌਤ 'ਤੇ ਪਰਿਵਾਰ ਵੱਲੋਂ ਥਾਣੇ ਬਾਹਰ ਲਾਸ਼ ਰੱਖ ਕੇ ਰੋਸ਼ ਪ੍ਰਦਰਸ਼ਨ - ਡੀ.ਐਸ.ਪੀ ਹਰੀਸ਼ ਬਹਿਲ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਭੇਦਭਰੇ ਹਾਲਾਤਾਂ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਕਿ ਨੌਜਵਾਨ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਲਈ ਗਿਆ ਸੀ, ਲੇਕਿਨ ਘਰ ਵਾਪਸ ਨਾ ਪਰਤਿਆ। ਜਿਸ ਤੋਂ ਬਾਅਦ ਰਾਤ ਅੱਠ ਵਜੇ ਦੇ ਕਰੀਬ ਕਰਨ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਝਾੜੀਆਂ ਵਿੱਚੋਂ ਮਿਲੀ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਨੂੰ ਦਰਖਾਸਤ ਦੇਣ ਤੋਂ ਬਾਅਦ ਅਜੇ ਤੱਕ ਪੁਲਿਸ ਨੇ ਕਾਰਵਾਈ ਨਹੀ ਕੀਤੀ, ਅਤੇ ਮਜਬੂਰਨ ਪਰਿਵਾਰ ਵੱਲੋਂ ਲਾਸ਼ ਸੜਕ ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਡੀ.ਐਸ.ਪੀ ਹਰੀਸ਼ ਬਹਿਲ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਪਰਿਵਾਰ ਦੇ ਬਿਆਨ ਮੁਤਾਬਿਕ ਮਾਮਲਾ ਦਰਜ ਕਰ ਦਿੱਤਾ ਗਿਆ, ਅਤੇ 174 ਦੀ ਕਾਰਵਾਈ ਕੀਤੀ ਜਾਂ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।