ਬਠਿੰਡਾ: ਕਰਜ਼ੇ ਦੇ ਬੋਝ ਹੇਠ ਦਬੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ - farmer suicide
ਬਠਿੰਡਾ: ਜ਼ਿਲ੍ਹੇ ਦੇ ਪਿੰਡ ਸੰਗਤ ਮੰਡੀ ਦੇ ਇੱਕ ਕਿਸਾਨ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਮੱਖਣ ਸਿੰਘ ਦੇ ਲੜਕੇ ਨੇ ਦੱਸਿਆ ਕਿ ਉਸ ਦਾ ਪਿਤਾ 6 ਲੱਖ ਰੁਪਏ ਦਾ ਕਰਜ਼ਾਈ ਸੀ, ਜਿਸ ਕਰ ਕੇ ਉਹ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਰਹਿੰਦਾ ਸੀ। ਦਿਨ ਵੀਰਵਾਰ ਨੂੰ ਉਸ ਨੇ ਬਠਿੰਡਾ-ਡੱਬਵਾਲੀ ਰੇਲਵੇ ਲਾਇਨ ਉੱਤੇ ਰੇਲ ਗੱਡੀ ਥੱਲੇ ਆ ਕੇ ਆਤਮ ਹੱਤਿਆ ਕਰ ਲਈ। ਪੁਲਿਸ ਨੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਬਠਿੰਡਾ ਦੇ ਸਿਵਲ ਹਸਪਤਾਲ ਵਿੱਚੋਂ ਪੋਸਟਮਾਰਟਮ ਕਰਾਉਣ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤੀ।