ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ - ਕਿਸਾਨਾਂ ਦੇ ਕਰਜ਼ੇ ਮੁਆਫ
ਬਠਿੰਡਾ : ਪੰਜਾਬ ਸਰਕਾਰ ਵੱਲੋਂ ਭਾਵੇਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਅਜੇ ਵੀ ਕਰਜ਼ੇ ਦੇ ਕਾਰਨ ਕਈ ਕਿਸਾਨਾਂ ਬੇਹਦ ਪਰੇਸ਼ਾਨ ਹਨ। ਅਜਿਹਾ ਹੀ ਮਾਮਲਾ ਬਠਿੰਡਾ ਦੇ ਪਿੰਡ ਨੇਹੀਆਂ ਵਾਲਾ ਦੇ 'ਚ ਸਾਹਮਣੇ ਆਇਆ ਹੈ। ਇਥੇ 45 ਸਾਲਾ ਹਰਬੰਸ ਸਿੰਘ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਦੇ ਮੁਤਾਬਕ ਹਰਸਬੰਸ ਸਿੰਘ ਦੇ ਸਿਰ ਬੈਂਕ ਦਾ ਲੱਖਾਂ ਰੁਪਏ ਕਰਜ਼ਾ ਸੀ। ਕਰਜ਼ੇ ਨਾ ਮੋੜ ਸਕਣ ਕਾਰਨ ਉਹ ਮਾਨਸਿਕ ਤਣਾਅ 'ਚ ਰਹਿਣ ਲੱਗਾ। ਇਸ ਦੇ ਚਲਦੇ ਉਸ ਨੇ ਖ਼ੁਦਕੁਸ਼ੀ ਕਰ ਲਈ। ਪਿੰਡ ਦੇ ਲੋਕਾਂ ਤੇ ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਤੇ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ।