ਡੱਲੇਵਾਲ ਨੇ ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਦੇ ਫੈਸਲੇ ਨੂੰ ਦੱਸਿਆ ਗਲਤ - ਕਿਸਾਨ ਜਥੇਬੰਦੀ ਸਿੱਧੂਪੁਰ
ਸ੍ਰੀ ਮੁਕਤਸਰ ਸਾਹਿਬ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਦੇ ਐਲਾਨ ਤੋਂ ਬਾਅਦ ਬਾਕੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਕਿਸਾਨ ਜਥੇਬੰਦੀ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਦੇ ਫੈਸਲੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੋ ਬੀਜੇਪੀ ਕਹਿੰਦੀ ਹੁੰਦੀ ਸੀ ਕਿ ਕਿਸਾਨ ਜਥੇਬੰਦੀਆਂ ਦਾ ਮਕਸਦ ਚੋਣ ਲੜਨ ਦਾ ਹੈ ਉਹ ਸਾਬਿਤ ਕਰ ਵਿਖਾਇਆ ਹੈ। ਇਸ ਮੌਕੇ ਡੱਲੇਵਾਲ ਦਾ ਦੀਪ ਸਿੱਧੂ ਵੱਲੋਂ ਕਿਸਾਨਾਂ ਨੂੰ ਥੈਲੇ ਵਿੱਚੋਂ ਨਿੱਕਲੀਆਂ ਬਿੱਲੀਆਂ ਕਹੇ ਜਾਣ ਉੱਤੇ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੰਦਿਆਂ ਵੱਲੋਂ ਗਲਤੀ ਕੀਤੀ ਗਈ ਹੈ ਤਾਂ ਹੀ ਕੋਈ ਕਹਿ ਰਹਿਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਸਵਾਲਾਂ ਦੇ ਜਵਾਬ ਵੀ ਦੇਣੇ ਚਾਹੀਦੇ ਹਨ।