ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕਿਸਾਨਾਂ ਦੀ ਵੱਡੀ ਜਿੱਤ: ਦੀਪ ਸਿੰਘ ਵਾਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਫਰੀਦਕੋਟ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨਾਂ 'ਚ ਖੁਸ਼ੀ ਦੀ ਲਹਿਰ ਹੈ। ਇਸ ਨੂੰ ਲੈਕੇ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘਵਾਲਾ ਦਾ ਕਹਿਣਾ ਕਿ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕਿਸਾਨਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ 'ਚ ਕਈ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਹਨ, ਜਿਨ੍ਹਾਂ ਦੇ ਬਲਿਦਾਨ ਕਾਰਨ ਇਹ ਜਿੱਤ ਮਿਲੀ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਖੇਤੀਬਾੜੀ ਮੰਤਰੀ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਮੰਤਰੀ ਦੀ ਇਹ ਬੁਖਲਾਹਟ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਲੋਕ ਸਭਾ 'ਚ ਕਾਨੂੰਨੀ ਤੌਰ 'ਤੇ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਸੰਘਰਸ਼ 'ਚ ਸ਼ਾਮਲ ਹੋਣ।