ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ - 644ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਡਘਾਮ ਵਿਖੇ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਢਾਡੀ ਜਥੇ ਦੁਆਰਾ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ।