ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ - Nagar Kirtan
ਸ੍ਰੀ ਮੁਕਤਸਰ ਸਾਹਿਬ: ਪਿੰਡ ਵੜਿੰਗ ਦੀ ਸਮੂਹ ਸਾਧ ਸੰਗਤ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪ੍ਰਕਾਸ਼ ਕੀਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਵੜਿੰਗ ਦੇ ਗਲੀ ਮੁਹੱਲੇ ਵਿੱਚ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿੱਚ ਪਿੰਡ ਵੜਿੰਗ ਦੇ ਨਜ਼ਦੀਕੀ ਪਿੰਡ ਦੀ ਸੰਗਤ ਨੇ ਵੀ ਸ਼ਮੂਲੀਅਤ ਕੀਤੀ ਅਤੇ ਨਗਰ ਕੀਰਤਨ ਦੀ ਸ਼ੋਭਾ ਵਧਾਈ।