ਇਕੋਤਰੀ ਸਮਾਗਮ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ - ਪੰਜ ਪਿਆਰਿਆਂ ਦੀ ਅਗਵਾਈ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਵਿਖੇ ਪੈਂਦੇ ਗੁਰਦੁਆਰਾ ਬਾਬਾ ਬਲਵੰਤ ਸਿੰਘ ਵਿਖੇ ਚਲ ਰਹੇ ਇਕੋਤਰੀ ਸਮਾਗਮ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿਛਲੇ ਮਹੀਨੇ ਤੋਂ ਸ਼ੁਰੂ ਹੋਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ 20 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਪੈਣਗੇ ਅਤੇ ਸੰਤ ਬਾਬਾ ਗੁਰਦਿਆਲ ਸਿੰਘ ਹੋਰਾਂ ਦੀ ਦੇਖ ਰੇਖ ਵਿੱਚ ਮਹਾਨ ਕੀਰਤਨ ਦਰਬਾਰ ਹੋਵੇਗਾ। ਇਸ ਵਿੱਚ ਹਜ਼ੂਰੀ ਰਾਗੀ ਜਥੇ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ।