ਗੁਰੂ ਨਾਨਕ ਗੁਰਪੁਰਬ 2021: ਬਰਨਾਲਾ ’ਚ ਸਜਾਇਆ ਨਗਰ ਕੀਰਤਨ - ਬਰਨਾਲਾ ’ਚ ਸਜਾਇਆ ਨਗਰ ਕੀਰਤਨ
ਬਰਨਾਲਾ: ਪੂਰੀ ਦੇਸ਼ ਦੁਨੀਆ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ (Guru Nanak Gurpurab 2021) ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸਦੇ ਚੱਲਦੇ ਬਰਨਾਲਾ ਵਿੱਚ ਵੀ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਐਸਜੀਪੀਸੀ ਦੇ ਪ੍ਰਬੰਧਾਂ ਵਿੱਚ ਨਗਰ ਕੀਰਤਨ ਪੂਰੇ ਸ਼ਹਿਰ ਬਰਨਾਲਾ ਵਿੱਚੋਂ ਕੱਢਿਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਭਾਗ ਲੈਂਦੇ ਹੋਏ ਗੁਰੂ ਦਾ ਸਿਮਰਨ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ ਨੇ ਨਗਰ ਕੀਰਤਨ ਵਿੱਚ ਨਤਮਸਤਕ ਹੁੰਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਸ ਵਾਰ ਪ੍ਰਕਾਸ਼ ਪੁਰਬ ਦੀ ਖੁਸ਼ੀ ਹੋਰ ਵੀ ਦੁੱਗਣੀ ਹੋਈ ਹੈ, ਕਿਉਂਕਿ ਕਰਤਾਰਪੁਰ ਲਾਂਘਾ (Kartarpur Corridor) ਦਾ ਮੁੜ ਖੁੱਲ੍ਹ ਗਿਆ ਹੈ।