ਪੰਜਾਬ

punjab

ETV Bharat / videos

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ ਦੇ ਵਿੱਚ ਸਜਾਇਆ ਗਿਆ ਨਗਰ ਕੀਰਤਨ

By

Published : Jan 4, 2021, 1:25 PM IST

ਸ਼੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਦੇ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸਮਾਪਤ ਹੋਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਵੱਲੋਂ ਆਪਣੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵੱਲੋਂ ਵੱਖ ਵੱਖ ਥਾਵਾਂ 'ਤੇ ਲੰਗਰ ਲਗਾਏ ਗਏ।

ABOUT THE AUTHOR

...view details