ਵੀਕਐਂਡ ਲੌਕਡਾਊਨ ਦੌਰਾਨ ਬੇਵਜ੍ਹਾ ਘੁੰਮ ਰਹੇ ਲੋਕਾਂ ਦੇ ਕੱਟੇ ਚਲਾਨ
ਕਰੋਨਾ ਤੇ ਲਗਾਮ ਕੱਸਣ ਲਈ ਪੰਜਾਬ ਸਰਕਾਰ ਵੱਲੋਂ ਵੀਕੈਂਡ ਲਾਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਦੇ ਚੱਲਦਿਆਂ ਅੱਜ ਹੁਸ਼ਿਆਰਪੁਰ ਸ਼ਹਿਰ ਚ ਪੁਲਿਸ ਵੱਲੋਂ ਵੱਖ ਵੱਖ ਚੌਕਾਂ ਚ ਸਖ਼ਤ ਨਾਕਾਬੰਦੀ ਕਰ ਕੇ ਸੜਕਾਂ ਤੇ ਬੇਵਜ੍ਹਾ ਘੁੰਮ ਰਹੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਸਿਹਤ ਮਹਿਕਮੇ ਦੀ ਟੀਮ ਦੀ ਮਦਦ ਨਾਲ ਬੇਵਜ੍ਹਾ ਘੁੰਮ ਰਹੇ ਲੋਕਾਂ ਦੇ ਕੋਰੋਨਾ ਟੈਸਟ ਵੀ ਕਰਵਾਏ ਜਾ ਰਹੇ ਹਨ।