'ਭਾਰਤ 'ਚ ਇੱਕ ਦੇਸ਼ ਇੱਕ ਭਾਸ਼ਾ ਦੀ ਜ਼ਰੂਰਤ ਨਹੀਂ' - gurdas maan controversy
ਗਾਇਕ ਗੁਰਦਾਸ ਮਾਨ ਵੱਲੋਂ ਭਾਰਤ ਵਿੱਚ ਇੱਕ ਭਾਸ਼ਾ ਹੋਣ ਦੇ ਬਿਆਨ ਅਤੇ ਕੈਨੇਡਾ ਵਿੱਚ ਉਨ੍ਹਾਂ ਖ਼ਿਲਾਫ਼ ਵਿਰੋਧ ਕਰਨ ਵਾਲੇ ਲੋਕਾਂ ਨੂੰ ਅਪਸ਼ਬਦ ਕਹਿਣ ਤੋਂ ਬਾਅਦ ਭਾਸ਼ਾ ਦੀ ਮਰਿਆਦਾ ਅਤੇ ਭਾਸ਼ਾ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਛਿੜ ਗਈ ਹੈ। ਇਸ ਸਬੰਧੀ ਪੰਜਾਬੀ ਜਾਗ੍ਰਿਤੀ ਮੰਚ ਦੇ ਸੀਨੀਅਰ ਅਹੁਦੇਦਾਰ ਦੀਪਕ ਬਾਲੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ ਅਤੇ ਇਸ ਮੁੱਦੇ 'ਤੇ ਆਪਣੇ ਵਿਚਾਰ ਪੇਸ਼ ਕੀਤੇ।