ਛੇਵੇਂ ਪਾਤਸ਼ਾਹ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ 'ਚ ਦੀਪਮਾਲਾ - ਸ੍ਰੀ ਦਰਬਾਰ ਸਾਹਿਬ 'ਚ ਦੀਪਮਾਲਾ
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ 'ਚ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਹਾੜਾ ਮਨਾਇਆ ਗਿਆ। ਸ਼ੁੱਕਰਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦਾ ਭੋਗ ਪਾਇਆ ਗਿਆ। ਉੱਥੇ ਹੀ ਦਿਨ ਛਿਪਦੇ ਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਚਾਰੇ ਪਾਸੇ ਸੰਗਤਾਂ ਵੱਲੋਂ ਦੀਵੇ ਲਾ ਕੇ ਦੀਪਮਾਲਾ ਕੀਤੀ ਗਈ। ਦੀਪਮਾਲਾ ਮੌਕੇ ਕੁੱਝ ਇੱਕ ਹੀ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਅੱਜ ਦੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰਤਾ ਗੱਦੀ 'ਤੇ ਬਿਰਾਜਮਾਨ ਹੋਏ ਸਨ।