ਝੋਨੇ ਦੀ ਖ੍ਰੀਦ 'ਚ ਦੇਰੀ, ਮੰਡੀਆਂ 'ਚ ਕਿਸਾਨ ਪ੍ਰੇਸ਼ਾਨ - paddy disturbs
ਪਟਿਆਲਾ: ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖ੍ਰੀਦ 11ਅਕਤੂਬਰ ਤੋਂ ਸ਼ੁਰੂ ਹੋਵੇਗੀ। ਸਰਕਾਰ ਦੇ ਇਸ ਫ਼ੈਸਲੇ ਕਰਕੇ ਕਿਸਾਨਾਂ ਬਹੁਤ ਪ੍ਰੇਸ਼ਾਨ ਹਨ। ਪਟਿਆਲਾ ਦੀ ਸਰਹਿੰਦ ਰੋਡ ਅਨਾਜ ਮੰਡੀ ਵਿੱਚ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਝੋਨੇ ਦੀ ਖ੍ਰੀਦ ਲੇਟ ਸ਼ੁਰੂ ਕਰਮ ਦੇ ਫ਼ੈਸਲੇ ਕਰਕੇ ਕਿਸਾਨਾਂ ਨੂੰ ਆਪਣੀ ਕੱਟੀ ਹੋਈ ਫ਼ਸਲ ਸੰਭਾਲਣ ਵਿੱਚ ਸਮੱਸਿਆ ਆ ਰਹੀ ਹੈ। ਦੂਜੇ ਪਾਸੇ ਪੰਜਾਬ 'ਚ ਮੀਂਹ ਦੇ ਆਸਾਰ ਕਰਕੇ ਕਿਸਾਨ ਬਹੁਤ ਪ੍ਰੇਸ਼ਾਨ ਹਨ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਝੋਨੇ ਦੀ ਫ਼ਸਲ ਦੀ ਖ੍ਰੀਦ ਛੇਤੀ ਤੋਂ ਛੇਤੀ ਸ਼ੁਰੂ ਕੀਤੀ ਜਾਵੇ।