ਵਾਰਡਬੰਦੀ ਨੂੰ ਲੈ ਕੇ ਅਕਾਲੀ ਦਲ ਦਾ ਵਫ਼ਦ ਐਸਡੀਐਮ ਨਾਲ ਮਿਲਿਆ - ਸਰਹਿੰਦ ਦੀ ਨਵੀਂ ਵਾਰਡਬੰਦੀ
ਫ਼ਤਿਹਗੜ੍ਹ ਸਾਹਿਬ: ਪੰਜਾਬ ਅੰਦਰ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਸਰਹਿੰਦ ਦੀ ਨਵੀਂ ਵਾਰਡਬੰਦੀ ਨੂੰ ਲੈ ਕੇ ਕਾਂਗਰਸ ਤੋਂ ਇਲਾਵਾ ਸਾਰੇ ਸਿਆਸੀ ਦਲ ਉਲਝੇ ਹੋਏ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਇੱਕ ਵਫ਼ਦ ਐਸਡੀਐਮ ਨੂੰ ਮਿਲਿਆ। ਐਡਵੋਕੇਟ ਗਰੇਵਾਲ ਨੇ ਦੱਸਿਆ ਕਿ ਵਾਰਡਬੰਦੀ ਮਨਮਰਜ਼ੀ ਨਾਲ ਬਹੁਤ ਹੀ ਗਲਤ ਤਰੀਕੇ ਨਾਲ ਕੀਤੀ ਗਈ ਹੈ। ਚੋਣਾਂ ਐਲਾਨਣ ਮਗਰੋਂ ਵੋਟਰ ਸੂਚੀਆਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਨੂੰ ਲੈ ਕੇ ਇਤਰਾਜ਼ ਦਰਜ ਕਰਵਾਏ ਗਏ ਹਨ। ਭਾਵੇਂ ਹੁਣ ਤਾਰੀਕ ਲੰਘ ਗਈ ਹੈ, ਪਰ ਸਿਆਸੀ ਹਿੱਤਾਂ ਲਈ ਕੀਤੀ ਇਸ ਵਾਰਡਬੰਦੀ ਦਾ ਖਾਮਿਆਜ਼ਾ ਲੋਕ ਭੁਗਤ ਰਹੇ ਹਨ।