ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਆਏ ਹਾਂ: ਕੇਜਰੀਵਾਲ - ਚੰਡੀਗੜ੍ਹ ਵਿੱਚ ਜਿੱਤ
ਚੰਡੀਗੜ੍ਹ: ਪੰਜਾਬ ਦੇ ਤਿੰਨ ਦਿਨਾਂ ਦੋਰੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਏਅਰਪੋਰਟ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਹਨ, ਜਿਹਨਾਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਾਵਾਸ਼ ਕੀਤਾ। ਇਸ ਮੌਕੇ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਚੋਣ ਲੜੀ ਹੈ ਜਿਸ ਵਿੱਚ ਜਿੱਤ ਹਾਸਲ ਕੀਤੀ ਹੈ।